9 ਨਵੰਬਰ ਤੋਂ 11 ਨਵੰਬਰ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਤਰਨ ਤਾਰਨ: ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ, ਪੰਜਾਬ ਆਬਕਾਰੀ ਕਮਿਸ਼ਨਰ ਨੇ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਨੂੰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਹੈ।ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ.ਏ.ਐਸ. ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਨੂੰ ਸ਼ਾਮ 6 ਵਜੇ ਤੱਕ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਆਲੇ ਦੁਆਲੇ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।ਉਨ੍ਹਾਂ ਅੱਗੇ ਕਿਹਾ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਆਲੇ ਦੁਆਲੇ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਹੁਕਮ ਸਮੇਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕਤਰਫਾ ਜਾਰੀ ਕੀਤਾ ਗਿਆ ਹੈ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਹੈ।