ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਲਈ ਕਣਕ ਦੇ ਮੁਫ਼ਤ ਬੀਜ ਦੇ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅੰਮ੍ਰਿਤਸਰ : ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।