ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ: ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ‘ਤੇ ਫਿਲਹਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।ਅਦਾਲਤ ਨੇ ਅਗਲੀ ਸੁਣਵਾਈ ‘ਤੇ ਮਾਮਲੇ ਦਾ ਪੂਰਾ ਰਿਕਾਰਡ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਹਨ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਜਿਸ ਨਾਲ ਹਲਕੇ ਵਿੱਚ ਨਵੇਂ ਸਿ ਰਿਓਂ ਚੋਣਾਂ ਕਰਵਾਉਣੀਆਂ ਪੈਣਗੀਆਂ । ਅਦਾਲਤ ਨੇ ਤਿੱਖੀ ਟਿੱਪਣੀ ਕਰਦੇ ਹੋਏ ਪੁੱਛਿਆ ਕਿ “ਜਦੋਂ ਹਾਲੇ ਤੱਕ ਰੱਦ ਕਰਨ ਦਾ ਅਜਿਹਾ ਕਦਮ ਨਹੀਂ ਚੁੱਕਿਆ ਗਿਆ ਤਾਂ ਇੰਨੀ ਜਲਦਬਾਜ਼ੀ ਕਿਉਂ?”ਜ਼ਿਕਰਯੋਗ ਹੈ ਕਿ ਤਰਨਤਾਰਨ ਦੀ ਇੱਕ ਅਦਾਲਤ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਵਿਧਾਇਕ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ। ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।