ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੁਧਿਆਣਾ ਦੇ ਲੋਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਲੁਧਿਆਣਾ: ਲੁਧਿਆਣਾ ਦੇ ਹਲਕਾ ਉਤਰੀ ਦੇ ਲੋਕਾਂ ਦੇ ਲਈ ਅੱਜ ਦਾ ਦਿਨ ਇਤਿਹਾਸਕ ਰਿਹਾ , ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹਲਕਾ ਉਤਰੀ ਵਿੱਚ ਨਵੀਂ ਸਬ-ਤਹਿਸੀਲ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ।ਇਸ ਫ਼ੈੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਹੁਣ ਸਰਕਾਰੀ ਕੰਮ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ। ਵਿਧਾਇਕ ਬੱਗਾ ਨੇ ਮੁੱਖ ਮੰਤਰੀ ਅਤੇ ਕੈਬਨਿਟ ਦਾ ਧੰਨਵਾਦ ਕੀਤਾ। ਉੱਤਰੀ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਨਵੀਂ ਸਬ-ਤਹਿਸੀਲ ਬਣਨ ਨਾਲ ਨਾ ਸਿਰਫ਼ ਪ੍ਰਸ਼ਾਸਨਿਕ ਕੰਮ ਵਿੱਚ ਤੇਜ਼ੀ ਆਵੇਗੀ ਬਲਕਿ ਜਨਤਾ ਨੂੰ ਸਿੱਧੇ ਲਾਭ ਵੀ ਮਿਲਣਗੇ।