ਆਬਕਾਰੀ ਵਿਭਾਗ ਨੇ ਸ਼ਰਾਬ ਦੀਆਂ 16 ਦੁਕਾਨਾਂ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਆਬਕਾਰੀ ਵਿਭਾਗ ਨੇ ਸ਼ਹਿਰ ਵਿੱਚ ਸ਼ਰਾਬ ਦੀਆਂ 16 ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਇਨ੍ਹਾਂ ਦੁਕਾਨਾਂ ਦੀ ਲਾਇਸੈਂਸ ਫੀਸ ਦਾ ਭੁਗਤਾਨ ਨਾ ਕਰਨ ਕਾਰਨ ਦਿੱਤਾ ਗਿਆ ਹੈ। ਇਹ ਸ਼ਰਾਬ ਦੀਆਂ ਦੁਕਾਨਾਂ ਪੰਜਾਬ ਦੇ ਇੱਕ ਸ਼ਰਾਬ ਕਾਰੋਬਾਰੀ ਦੇ ਪਰਿਵਾਰ ਨਾਲ ਸਬੰਧਤ ਦੱਸੀਆਂ ਜਾਂਦੀਆਂ ਸਨ ਪਰ ਇਨ੍ਹਾਂ ਸ਼ਰਾਬ ਦੀਆਂ ਦੁਕਾਨਾਂ ਦੀ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ।ਇਸ ਕਾਰਨ ਆਬਕਾਰੀ ਵਿਭਾਗ ਨੇ ਸੋਮਵਾਰ ਦੇਰ ਸ਼ਾਮ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਆਬਕਾਰੀ ਵਿਭਾਗ ਅਨੁਸਾਰ ਲਾਇਸੈਂਸ ਫੀਸ ਦਾ ਭੁਗਤਾਨ ਨਾ ਕਰਨ ਵਾਲੀਆਂ ਇਨ੍ਹਾਂ ਫਰਮਾਂ ਨੂੰ ਬਲੈਕਲਿਸਟ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਫਰਮਾਂ ਨੂੰ ਟੈਂਡਰ ਪ੍ਰਕਿਰਿਆ ਵਿੱਚ ਸ਼ਾਮਲ ਨਾ ਕੀਤਾ ਜਾ ਸਕੇ।