ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ
ਚੰਡੀਗੜ: ਪੰਜਾਬ ਦੇ ਖਿਡਾਰੀਆਂ ਲਈ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕੈਬਨਿਟ ਨੇ ਜ਼ਿਲ੍ਹਿਆਂ ਵਿੱਚ ਖੇਡ ਮੈਡੀਕਲ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਪੋਰਟਸ ਮੈਡੀਕਲ ਕਾਡਰ ਵਿੱਚ ਗਰੁੱਪ ਏ ਦੀਆਂ 14 ,ਗਰੁੱਪ ਬੀ ਦੀਆਂ 16 ਅਤੇ ਗਰੁੱਪ ਸੀ ਦੀਆਂ 80 ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਫ਼ੈਸਲਾ ਖਿਡਾਰੀਆਂ ਨੂੰ ਸੱਟਾਂ ਤੋਂ ਜਲਦੀ ਠੀਕ ਹੋਣ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗਾ, ਨਾਲ ਹੀ ਰਾਸ਼ਟਰੀ ਮਾਪਦੰਡਾਂ ਅਨੁਸਾਰ ਵਿ ਗਿਆਨਕ ਤਰੀਕਿਆਂ ਰਾਹੀਂ ਖੇਡਾਂ ਦੇ ਵਿਕਾਸ ਨੂੰ ਵੀ ਉਤਸ਼ਾਹਿਤ ਕਰੇਗਾ। ਇਨ੍ਹਾਂ ਪੇਸ਼ੇਵਰਾਂ ਨੂੰ ਪਟਿਆਲਾ, ਸੰਗਰੂਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਮੋਹਾਲੀ, ਰੋਪੜ ਅਤੇ ਹੁਸ਼ਿਆਰਪੁਰ ਵਰਗੇ ਪ੍ਰਮੁੱਖ ਖੇਡ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਜਿੱਥੇ ਖਿਡਾਰੀਆਂ ਦੀ ਗਿਣਤੀ ਜ਼ਿਆਦਾ ਹੈ।100 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਕੀਤਾ ਜਾਵੇਗਾ ਸਥਾਪਤ ਡੇਰਾਬੱਸੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਫੈਕਟਰੀਆਂ ਅਤੇ ਉਦਯੋਗਿਕ ਇਕਾਈਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ, ਕੈਬਨਿਟ ਨੇ ਡੇਰਾਬੱਸੀ ਵਿੱਚ 100 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਸਥਾਪਤ ਕਰਨ ਲਈ ਲਗਭਗ ਚਾਰ ਏਕੜ ਜ਼ਮੀਨ ਲੀਜ਼ ‘ਤੇ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਵਰਤਮਾਨ ਵਿੱਚ, ਡੇਰਾਬੱਸੀ ਅਤੇ ਆਲੇ ਦੁਆਲੇ ਦੇ ਉਦਯੋਗਿਕ ਖੇਤਰਾਂ ਦੇ ਕਰਮਚਾਰੀ ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਸਥਿਤ ESI ਸਹੂਲਤਾਂ ‘ਤੇ ਨਿਰਭਰ ਕਰਦੇ ਹਨ। ਇਹ ਕਦਮ ਮੌਜੂਦਾ ESI ਹਸਪਤਾਲਾਂ ‘ਤੇ ਮਰੀਜ਼ਾਂ ਦੇ ਬੋਝ ਨੂੰ ਘਟਾਏਗਾ ਅਤੇ ਪੰਜਾਬ ਦੇ ਉਦਯੋਗਿਕ ਖੇਤਰਾਂ ਵਿੱਚ ਉਦਯੋਗਿਕ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਉਤਸ਼ਾਹਿਤ ਕਰੇਗਾ।
SikhDiary