ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ‘ਤੇ ਸ਼ੁਰੂ ਕੀਤੀ ਕਾਰਵਾਈ

ਜਲੰਧਰ: ਪੰਜਾਬ ਸਰਕਾਰ ਵੱਲੋਂ ਪਿਛਲੇ ਪ੍ਰਾਪਰਟੀ ਟੈਕਸ ਬਕਾਏ ‘ਤੇ ਵਿਆਜ ਅਤੇ ਜੁਰਮਾਨੇ ਦੀ ਮੁਆਫ਼ੀ ਲਈ ਵਨ ਟਾਇਮ ਸੈਂਟਲਮੈਂਟ ਯੋਜਨਾ ਦੇ ਬਾਵਜੂਦ, ਬਹੁਤ ਸਾਰੇ ਲੋਕ ਹਾਲੇੇ ਵੀ ਆਪਣੇ ਟੈਕਸ ਨਹੀਂ ਭਰ ਰਹੇ ਹਨ। ਇਸ ਯੋਜਨਾ ਦੇ ਤਹਿਤ, ਸਰਕਾਰ ਨੇ 30 ਅਕਤੂਬਰ ਤੱਕ ਬਕਾਇਆ ਟੈਕਸ ਦਾ 50 ਪ੍ਰਤੀਸ਼ਤ ਭੁਗਤਾਨ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ।ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ ਨੇ ਦੱਸਿਆ ਕਿ, ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਡਿਫਾਲਟਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਬੀਤੇ ਦਿਨ, ਨਿਗਮ ਦੀ ਟੀਮ ਨੇ ਰਾਮਾ ਮੰਡੀ ਖੇਤਰ ਵਿੱਚ ਦੋ ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ। ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੂਪੇਂਦਰ ਸਿੰਘ ਨੇ ਦੱਸਿਆ ਕਿ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ‘ਤੇ, ਆਉਣ ਵਾਲੇ ਦਿਨਾਂ ਵਿੱਚ ਸੀਲਿੰਗ ਪ੍ਰਕਿਰਿਆ ਜਾਰੀ ਰਹੇਗੀ, ਕਿਉਂਕਿ ਨਿਗਮ ਕੋਲ ਹੁਣ ਸਾਰੇ ਡਿਫਾਲਟਰਾਂ ਦਾ ਪੂਰਾ ਡੇਟਾ ਹੈ।