ਜਲੰਧਰ ‘ਚ 1 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ
ਜਲੰਧਰ: ਜਲੰਧਰ ਵਿੱਚ 1 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ।ਇਸ ਦੇ ਮੱਦੇਨਜ਼ਰ, ਡੀ.ਸੀ ਜਲੰਧਰ ਨੇ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ 1 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਅੱਧੇ ਦਿਨ ਦੀ ਛੁੱਟੀ ਰਹੇਗੀ। ਡੀ.ਸੀ ਜਲੰਧਰ ਨੇ ਕਿਹਾ ਕਿ ਉਕਤ ਫ਼ੈਸਲਾ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਅਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਸੰਬੰਧੀ ਅਸੁਵਿਧਾ ਤੋਂ ਬਚਾਉਣ ਲਈ ਲਿਆ ਗਿਆ ਹੈ।
SikhDiary