ਬੀਰ ਦਵਿੰਦਰ ਸਿੰਘ ਨੇ ਭਲਕੇ ਪੁਲਿਸ ਕਮਿਸ਼ਨਰ ਤੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਕੀਤਾ ਐਲਾਨ

ਜਲੰਧਰ: “ਹਾਰਟ ਅਟੈਕ ਪਰਾਂਠੇ ਵਾਲਾ” ਵਜੋਂ ਜਾਣੇ ਜਾਂਦੇ ਬੀਰ ਦਵਿੰਦਰ ਸਿੰਘ ਨੇ ਭਲਕੇ , 30 ਅਕਤੂਬਰ ਨੂੰ ਪੁਲਿਸ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੁਲਿਸ ਉਨ੍ਹਾਂ ਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਝੂਠੇ ਮਾਮਲੇ ਦਰਜ ਕਰ ਰਹੀ ਹੈ।ਬੀਰ ਦਵਿੰਦਰ ਸਿੰਘ ,ਜੋ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਰਾਤ ਨੂੰ ਪਰਾਂਠਾ ਵੇਚਣ ਦਾ ਕੰਮ ਕਰਦਾ ਹੈ ,ਨੇ ਦੱਸਿਆ ਕਿ ਪੁਲਿਸ ਆਏ ਦਿਨ ਉਨ੍ਹਾਂ ਨੂੰ ਪਰੇਸ਼ਾਨ ਕਰਦੀ ਹੈ ਅਤੇ ਉਨ੍ਹਾਂ ਨਾਲ ਮਾਰਪੀਟ ਵੀ ਕੀਤੀ ਗਈ ਹੈ । ਉਨ੍ਹਾਂ ਕਿਹਾ, “ਮਾਡਲ ਟਾਊਨ ਇਲਾਕੇ ਵਿੱਚ ਬਹੁਤ ਸਾਰੇ ਲੋਕ ਦੇਰ ਰਾਤ ਤੱਕ ਕੰਮ ਕਰਦੇ ਹਨ, ਪਰ ਪੁਲਿਸ ਸਿਰਫ਼ ਮੇਰੇ ਵਿਰੁੱਧ ਕਾਰਵਾਈ ਕਰਦੀ ਹੈ।” ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਜਲਦੀ ਹੀ ਕੋਈ ਠੋਸ ਕਾਰਵਾਈ ਨਹੀਂ ਕਰਦਾ ਹੈ, ਤਾਂ ਉਹ ਭਲਕੇ , 30 ਅਕਤੂਬਰ ਨੂੰ ਪੁਲਿਸ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ ਦੇ ਬਾਹਰ ਇਨਸਾਫ਼ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰਨਗੇ।ਧਿਆਨ ਦੇਣ ਯੋਗ ਹੈ ਕਿ ਬੀਰ ਦਵਿੰਦਰ ਸਿੰਘ ਪਹਿਲੀ ਵਾਰ ਉਦੋਂ ਸੁਰਖੀਆਂ ਵਿੱਚ ਆਏ ਸਨ ਜਦੋਂ ਉਨ੍ਹਾਂ ਨੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਨਿੱਜੀ ਤੌਰ ‘ਤੇ “ਹਾਰਟ ਅਟੈਕ ਪਰਾਂਠਾ” ਖੁਆਇਆ ਸੀ, ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ‘ਤੇ ਬਹੁਤ ਮਸ਼ਹੂਰ ਹੋ ਗਏ ਸਨ।