ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟ੍ਰਿਕ ਟਨ (LMT) ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ, ਝੋਨੇ ਦੀ ਖਰੀਦ ਦੇ ਬਦਲੇ 21,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।ਫ਼ਸਲ ਦੀ ਤੇਜ਼ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨ-ਪੱਖੀ ਨੀਤੀਆਂ ਦਾ ਸਬੂਤ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਹਿੱਸੇਦਾਰ—ਭਾਵੇਂ ਉਹ ਕਿਸਾਨ ਹੋਵੇ, ਕਮਿਸ਼ਨ ਏਜੰਟ (ਆੜ੍ਹਤੀ) ਜਾਂ ਮਜ਼ਦੂਰ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਜਿੱਥੋਂ ਤੱਕ ਫਸਲ ਦੀ ਲਿਫਟਿੰਗ ਦਾ ਸਬੰਧ ਹੈ, ਖਰੀਦੀ ਗਈ ਫਸਲ ਵਿੱਚੋਂ 77 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਕਿਸਾਨਾਂ ਦੀਆਂ ਅਦਾਇਗੀਆਂ ਦੇ ਸਬੰਧ ਵਿੱਚ, 21,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ।
 SikhDiary
SikhDiary