ਅੰਮ੍ਰਿਤਸਰ-ਪਠਾਨਕੋਟ ਹਾਈਵੇਅ ‘ਤੇ ਚੱਲਦੀ ਕਾਰ ਨੂੰ ਲੱਗੀ ਅਚਾਨਕ ਅੱਗ

ਦੀਨਾਨਗਰ : ਅੰਮ੍ਰਿਤਸਰ-ਪਠਾਨਕੋਟ ਹਾਈਵੇਅ ‘ਤੇ ਅੰਮ੍ਰਿਤਸਰ ਤੋਂ ਜਾ ਰਹੀ ਇੱਕ ਕਾਰ ਨੂੰ ਦੀਨਾਨਗਰ ਦੇ ਦਬੁਰਜੀ ਬਾਈਪਾਸ  ‘ਤੇ ਅਚਾਨਕ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੀ ਇੱਕ ਕਾਰ, ਜਿਸ ਵਿੱਚ ਦੋ ਵਿਅਕਤੀ ਬੈਠੇ ਸਨ, ਚੱਲਦੀ ਕਾਰ ਵਿੱਚ ਅਚਾਨਕ ਅੱਗ ਲੱਗਣ ‘ਤੇ ਕਾਰ ਚਾਲਕ ਨੇ ਕਾਰ ਰੋਕੀ ਅਤੇ ਦੋਵੇਂ ਸਵਾਰ ਕਾਰ ਵਿੱਚੋਂ ਨਿਕਲਣ ਵਿੱਚ ਸਫਲ ਹੋ ਗਏ। ਕਾਰ ਨੂੰ ਲੱਗੀ ਅੱਗ ਨੇ ਉਸੇ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ। ਉੱਥੇ ਲੋਕਾਂ ਨੇ ਗੱਡੀ ਨੂੰ ਲੱਗੀ ਅੱਗ ਵੇਖ ਕੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।ਫਾਇਰ ਬ੍ਰਿਗੇਡ ਗੱਡੀ ਨੇ ਉੱਥੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸੂਚਨਾ ਮਿਲਦੇ ਹੀ ਐਸ.ਐਚ.ਓ ਅੰਮ੍ਰਿਤਪਾਲ ਸਿੰਘ ਰੰਧਾਵਾ ਅਤੇ ਪੁਲਿਸ ਫੋਰਸ ਦੇ ਨਾਲ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਟ੍ਰੈਫਿਕ ਨੂੰ ਫਿਰ ਤੋਂ ਸ਼ੁਰੂ ਕਰਵਾਇਆ। ਫਿਲਹਾਲ ਕਾਰ ਵਿੱਚ ਬੈਠੇ ਦੋਵੇਂ ਵਿਅਕਤੀ ਪੂਰੀ ਤਰ੍ਹਾਂ ਸੁਰੱਖਿਅਤ ਹਨ, ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ।