ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਇੱਕ ਵੱਡੀ ਪਹਿਲਕਦਮੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 3,083 ਸਟੇਡੀਅਮਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਨਾਲ ਪੇਂਡੂ ਪੱਧਰ ‘ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਖੇਡ ਸਹੂਲਤਾਂ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰੇਗੀ। ਪੰਜਾਬ ਸਰਕਾਰ ਦੇ ਖੇਡ ਵਿਭਾਗ ਅਨੁਸਾਰ, ਹਰ ਸਟੇਡੀਅਮ ਆਧੁਨਿਕ ਖੇਡ ਉਪਕਰਣ, ਟਰੈਕ ਅਤੇ ਕੋਚਿੰਗ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਖੇਡਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ।
SikhDiary