ਪੰਜਾਬ ਸਰਕਾਰ ਨੇ 5 ਨਵੰਬਰ ਨੂੰ ਰਾਜ ਭਰ ‘ਚ ਜਨਤਕ ਛੁੱਟੀ ਦਾ ਕੀਤਾ ਐਲਾਨ
ਚੰਡੀਗੜ੍ਹ: ਇਸ ਤਿਉਹਾਰਾਂ ਦੇ ਸੀਜ਼ਨ ਦੌਰਾਨ ਬੱਚਿਆਂ ਨੇ ਆਪਣੀਆਂ ਛੁੱਟੀਆਂ ਦਾ ਪੂਰਾ ਆਨੰਦ ਮਾਣਿਆ ਹੈ। ਅਕਤੂਬਰ ਮਹੀਨੇ ਵਿੱਚ ਵੱਖ-ਵੱਖ ਤਿਉਹਾਰਾਂ ਕਾਰਨ ਛੁੱਟੀਆਂ ਦੀ ਲੜੀ ਦੇਖਣ ਨੂੰ ਮਿਲੀ, ਜਿਸ ਨਾਲ ਸਰਕਾਰੀ ਕਰਮਚਾਰੀਆਂ ਅਤੇ ਬੱਚਿਆਂ ਦੋਵਾਂ ਨੂੰ ਭਰਪੂਰ ਆਨੰਦ ਮਿਲਿਆ।ਹੁਣ, ਨਵੰਬਰ ਦੇ ਸ਼ੁਰੂ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਬੁੱਧਵਾਰ, 5 ਨਵੰਬਰ ਨੂੰ ਰਾਜ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰੀ ਹੁਕਮਾਂ ਅਨੁਸਾਰ, ਇਸ ਮੌਕੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
SikhDiary