ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਦੁਪਹਿਰ ਕਰੀਬ 12 ਵਜੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੋਂ ਬਾਅਦ ਵੋਟਿੰਗ ਸ਼ੁਰੂ ਹੋਈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟ ਪਾਈ। ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 5ਵੀਂ ਵਾਰ ਪ੍ਰਧਾਨ ਬਣ ਗਏ ਹਨ। ਇਸ ਦੇ ਨਾਲ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਬਲਦੇਵ ਸਿੰਘ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਚੁਣਿਆ ਗਿਆ।117 ਵੋਟਾਂ ਦੇ ਨਾਲ ਜੀਤੇ –ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ, ਜਦਕਿ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੂੰਕੇ ਨੂੰ 18 ਵੋਟਾਂ ਮਿਲੀਆਂ। ਇੱਕ ਵੋਟ ਰੱਦ ਐਲਾਨੀ ਗਈ। ਧਾਮੀ ਦੀ ਜਿੱਤ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਆਗੂਆਂ ਨੇ ਇਸਨੂੰ ਪੰਥਕ ਏਕਤਾ ਅਤੇ ਸੇਵਾ ਭਾਵ ਦੀ ਜਿੱਤ ਦੱਸਿਆ। ਉੱਥੇ ਹੀ, ਧਾਮੀ ਨੇ ਕਿਹਾ ਕਿ ਉਹ ਐਸ.ਜੀ.ਪੀ.ਸੀ. ਨੂੰ ਪਾਰਦਰਸ਼ੀ ਅਤੇ ਮਾਣਮੱਤੇ ਢੰਗ ਨਾਲ ਅੱਗੇ ਵਧਾਉਣ ਦੇ ਆਪਣੇ ਇਰਾਦੇ ‘ਤੇ ਦ੍ਰਿੜ ਰਹਿਣਗੇ।
SikhDiary