ਸੁਲਤਾਨਪੁਰ ਲੋਧੀ ’ਚ ਨਗਰ ਕੀਰਤਨ ਦੇ ਮੱਦੇਨਜ਼ਰ ਭਲਕੇ ਛੁੱਟੀ ਦਾ ਕੀਤਾ ਐਲਾਨ
ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ, ਮੰਗਲਵਾਰ, 4 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਸੁਲਤਾਨਪੁਰ ਲੋਧੀ ਵਿੱਚ ਰਹੇਗੀ। ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਸਰਕਾਰੀ, ਗੈਰ-ਸਰਕਾਰੀ, ਸਕੂਲ/ਕਾਲਜਾਂ ਵਿੱਚ 4 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧ ਵਿੱਚ, ਨੋਟੀਫਿਕੇਸ਼ਨ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਹੋਵੇਗੀ। ਇਹ ਯਕੀਨੀ ਬਣਾਇਆ ਜਾਵੇ ਕਿ ਕੱਲ੍ਹ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿੱਚ ਛੁੱਟੀ ਰਹੇਗੀ।
SikhDiary