ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਪੋਸਟ ਕਰਦਿਆਂ ਸਮੁੱਚੇ “ਬ੍ਰਹਿਮੰਡ ਦੇ ਆਗੂ, ਪਹਿਲੇ ਪਾਤਸ਼ਾਹ, ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ” ਦੇ ਪ੍ਰਕਾਸ਼ ਪੁਰਬ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਮੁੱਖ ਮੰਤਰੀ ਨੇ ਲਿ ਖਿਆ ਕਿ ਗੁਰੂ ਨਾਨਕ ਦੇਵ ਜੀ ਨੇ “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ” ਦਾ ਸੰਦੇਸ਼ ਦੇ ਕੇ ਸਾਰੀ ਮਨੁੱਖਤਾ ਨੂੰ ਸੱਚ ਅਤੇ ਨਿਆਂ ਦੀ ਕਮਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ‘ਤੇ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਸਿਧਾਂਤਾਂ ਦੀ ਪਾਲਣਾ ਕਰਨ ਅਤੇ ਕੁਦਰਤ ਨਾਲ ਇਕਸੁਰਤਾ ਵਿੱਚ ਰਹਿਣ ਦਾ ਪ੍ਰਣ ਲੈਣਾ ਚਾਹੀਦਾ ਹੈ।