ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਹੋਈ ਦਰਦਨਾਕ ਮੌਤ
ਨਵਾਂਸ਼ਹਿਰ : ਨਵਾਂਸ਼ਹਿਰ ਦੇ ਨੇੜਲੇ ਪਿੰਡ ਪੋਸੀ ਦੇ ਨੌਜਵਾਨ ਕੁਲਵਿੰਦਰ ਕੁਮਾਰ ਪੁੱਤਰ ਸਵ. ਦਰਸ਼ਨ ਰਾਮ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਨਾਲ ਇਟਲੀ ਦੇ ਪੋਰਡੇਨੋਨੇ ਜ਼ਿਲ੍ਹੇ ਦੇ ਪਿੰਡ ਸੈਨ ਵਿਟੋ ਅਲ ਟੈਗਲੀਆਮੈਂਟੋ ਵਿੱਚ ਰਹਿੰਦਾ ਸੀ, ਜਿੱਥੇ ਉਸਦੀ ਪਤਨੀ ਰੀਨਾ ਰਾਣੀ, ਬੇਟੀ ਮਨਜੋਤ ਕੌਰ ਅਤੇ ਪੁੱਤਰ ਰਣਵੀਰ ਸਿੰਘ ਵੀ ਰਹਿੰਦੇ ਸਨ।ਕੁਲਵਿੰਦਰ ਸਿੰਘ ਸਵੇਰੇ ਆਪਣੀ ਇਲੈਕਟ੍ਰਿਕ ਸਾਈਕਲ ‘ਤੇ ਸਵਾਰ ਹੋ ਕੇ ਉੱਥੋਂ ਦੇ ਇੱਕ ਡਰਾਈਵਿੰਗ ਸਕੂਲ ਵਿੱਚ ਡਰਾਈਵਿੰਗ ਕਲਾਸ ਲੈਣ ਜਾ ਰਿਹਾ ਸੀ। ਜਦੋਂ ਉਹ ਡੇਲੀਜੀਆ ਪੁਲ ‘ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰੱਕ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਜੇਲ੍ਹ ਭੇਜ ਦਿੱਤਾ। ਮ੍ਰਿਤਕ ਦੇ ਪਰਿਵਾਰ ਨੂੰ ਇਸ ਹਾਦਸੇ ਨਾਲ ਡੂੰਘਾ ਸਦਮਾ ਪਹੁੰਚਿਆ ਹੈ।
SikhDiary