ਪੰਜਾਬ ਤੋਂ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ
ਰਾਜਪੁਰਾ: ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਿਕ ਸਮੂਹ, ਟ੍ਰਾਈਡੈਂਟ ਗਰੁੱਪ ਦੇ ਮੁਖੀ, ਰਜਿੰਦਰ ਗੁਪਤਾ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਕਾਰ ਨਾਲ ਇੱਕ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਮੰਗਲਵਾਰ ਦੇਰ ਰਾਤ ਰਾਜਪੁਰਾ ਜੀਟੀ ਰੋਡ ‘ਤੇ ਵਾਪਰਿਆ। ਖੁਸ਼ਕਿਸਮਤੀ ਨਾਲ, ਅਭਿਸ਼ੇਕ ਗੁਪਤਾ ਅਤੇ ਕਾਰ ਵਿੱਚ ਸਵਾਰ ਸਾਰੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।ਪ੍ਰਾਪਤ ਜਾਣਕਾਰੀ ਅਨੁਸਾਰ, ਅਭਿਸ਼ੇਕ ਗੁਪਤਾ ਆਪਣੀ ਲੈਕਸਸ ਐਲ.ਐਕਸ. 570 ਕਾਰ ਵਿੱਚ ਦਿੱਲੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋ ਉਨ੍ਹਾਂ ਦੀ ਕਾਰ ਰਾਜਪੁਰਾ ਜੀ.ਟੀ. ਰੋਡ ‘ਤੇ ਸੀ, ਤਾਂ ਪਿੱਛੇ ਤੋਂ ਆ ਰਹੀ ਇੱਕ ਹੋਰ ਗੱਡੀ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਖੁਸ਼ਕਿਸਮਤੀ ਨਾਲ, ਸਾਰੇ ਸਵਾਰ ਸੁਰੱਖਿਅਤ ਰਹੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
SikhDiary