ਪੰਜਾਬ ਸਰਕਾਰ ਨੇ ਅਯੋਗ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ ਕੀਤਾ ਫ਼ੈਸਲਾ
ਲੁਧਿਆਣਾ : ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫ਼ੈਸਲਾ ਲਿਆ ਹੈ। ਇਸ ਦੌਰਾਨ ਕਈ ਪਰਿਵਾਰ ਜੋ ਰਾਸ਼ਨ ਕਾਰਡ ਰਾਹੀ ਗਰੀਬਾਂ ਦਾ ਰਾਸ਼ਨ ਲੁੱਟਣ ਹਨ ਉਨ੍ਹਾਂ ਦਾ ਰਾਸ਼ਨ ਕਾਰਡ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਸ਼ਾਨਦਾਰ ਕੋਠੀਆਂ ਅਤੇ ਲਗਜ਼ਰੀ ਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਅਮੀਰ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਗਰੀਬ ਪਰਿਵਾਰਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੇ ਹਨ। ਉਹ ਰਾਸ਼ਨ ਡਿਪੂ ਤੋਂ ਮਿਲਣ ਵਾਲਾ ਮੁਫ਼ਤ ਕਣਕ ਹੜੱਪ ਰਹੇ ਸਨ ਪਰ ਹੁਣ ਉਨ੍ਹਾਂ ਦੀ ਖ਼ੈਰ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਅਜਿਹੇ 10 ਲੱਖ ਅਯੋਗ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ ਦਾ ਵੱਡਾ ਫ਼ੈਸਲਾ ਕੀਤਾ ਗਿਆ ਹੈ।