ਪੰਜਾਬ ਸਰਕਾਰ ਨੇ ਉਦਯੋਗਪਤੀਆਂ ਲਈ ਇੱਕ ਨਵੀਂ ਨੀਤੀ ਕੀਤੀ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਉਦਯੋਗਪਤੀਆਂ ਲਈ ਇੱਕ ਨਵੀਂ ਨੀਤੀ ਸ਼ੁਰੂ ਕੀਤੀ ਹੈ। ਇਹ ਨਵੀਂ ਨੀਤੀ ਪੰਜਾਬ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਤ ਹੈ। ਇਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨੀਤੀ ਵਿਲੱਖਣ ਹੈ ਕਿਉਂਕਿ ਪਹਿਲਾਂ ਉਦਯੋਗਪਤੀਆਂ ਨੂੰ ਇਹ ਨਹੀਂ ਪਤਾ ਹੁੰਦਾ ਸੀ ਕਿ ਪ੍ਰਦੂਸ਼ਣ ਬੋਰਡ ਤੋਂ ਇਜਾਜ਼ਤ ਕਿੱਥੋਂ ਲੈਣੀ ਹੈ ਅਤੇ ਉਨ੍ਹਾਂ ਦਾ ਪੈਸਾ ਉਨ੍ਹਾਂ ਦੇ ਕਾਰੋਬਾਰ ਵਿੱਚ ਲੱਗਿਆ ਰਹਿੰਦਾ ਸੀ । ਹੁਣ ਉਦਯੋਗਪਤੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੇਗੀ।ਅਸੀਂ ਪ੍ਰਦੂਸ਼ਣ ਬੋਰਡ ਨੂੰ ਕੁਝ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਕਰ ਰਹੇ ਹਾਂ, ਜਿਸ ਤੋਂ ਬਾਅਦ ਕਾਰੋਬਾਰੀਆਂ ਲਈ ਇਹ ਬਹੁਤ ਆਸਾਨ ਹੋ ਜਾਵੇਗਾ ਅਤੇ ਉਹ ਆਪਣੇ ਉਦਯੋਗ ਸ਼ੁਰੂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾ ਕਾਰੋਬਾਰੀਆਂ ਦੇ ਨਾਲ ਖੜ੍ਹੀ ਹੈ ਕਿਉਂਕਿ ਸਰਕਾਰਾਂ ਉਨ੍ਹਾਂ ਨੂੰ ਤੰਗ ਕਰਨ ਲਈ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਬਣੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਦਯੋਗ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਤੋਂ ਬਾਅਦ ਉਨ੍ਹਾਂ ਲਈ ਕੰਮ ਕਰਨਾ ਆਸਾਨ ਹੋ ਜਾਵੇਗਾ, ਜਦੋਂ ਕਿ ਪਿਛਲੀਆਂ ਸਰਕਾਰਾਂ ਕਾਰੋਬਾਰੀਆਂ ਦੇ ਕੰਮ ਵਿੱਚ ਰੁਕਾਵਟਾਂ ਪੈਦਾ ਕਰਦੀਆਂ ਸਨ, ਜਿਸ ਕਾਰਨ ਕਾਰੋਬਾਰੀ ਪੰਜਾਬ ਤੋਂ ਬਾਹਰ ਜਾ ਕੇ ਉਦਯੋਗ ਲਗਾਉਂਦੇ ਸਨ ਅਤੇ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ ਕਿਉਂਕਿ ਪੰਜਾਬ ਇੱਕ ਖੇਤੀਬਾੜੀ ਸੂਬਾ ਹੈ ਅਤੇ ਖੇਤੀਬਾੜੀ ਦੇ ਨਾਲ-ਨਾਲ ਇੱਥੇ ਉਦਯੋਗ ਵੀ ਚੱਲਣਗੇ, ਜਿਸ ਨਾਲ ਪੰਜਾਬ ਦਾ ਆਰਥਿਕ ਵਿਕਾਸ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਹਰ ਘਰ ਵਿੱਚ ਚੁੱਲ੍ਹਾ ਜਗੇ। ਪੰਜਾਬ ਦੀ ਧਰਤੀ ਇੰਨੀ ਧੰਨ ਹੈ ਕਿ ਇੱਥੇ ਆ ਕੇ ਕੋਈ ਭੁੱਖਾ ਨਹੀਂ ਮਰਦਾ।