ਪੰਜਾਬ ‘ਚ ਇਸ ਦਿਨ ਰਾਖਵੀਂ ਛੁੱਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ, 27 ਅਗਸਤ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 27 ਅਗਸਤ ਨੂੰ ‘ਸੰਵਤਸਰੀ ਦਿਵਸ’ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ, 27 ਅਗਸਤ ਦੀ ਛੁੱਟੀ ਨੂੰ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿੱਚੋਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।ਇਨ੍ਹਾਂ ਛੁੱਟੀਆਂ ਦੀ ਸੂਚੀ ਵਿੱਚ 27 ਅਗਸਤ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ, ਇੱਥੇ ਇਹ ਸਪੱਸ਼ਟ ਕਰ ਦੇਈਏ ਕਿ ਇਹ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਆਂ ਛੁੱਟੀਆਂ ਹਨ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਸੰਸਥਾਵਾਂ ਵਿੱਚ ਕੋਈ ਛੁੱਟੀ ਨਹੀਂ ਹੋਵੇਗੀ।