ਪੰਜਾਬ ‘ਚ ਆਂਗਣਵਾੜੀ ਕੇਂਦਰ 31 ਅਗਸਤ 2025 ਤੱਕ ਰਹਿਣਗੇ ਬੰਦ
ਮਾਨਸਾ: ਸੂਬੇ ਦੇ ਆਂਗਣਵਾੜੀ ਕੇਂਦਰਾਂ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਂਗਣਵਾੜੀ ਕੇਂਦਰਾਂ ਨੂੰ 31 ਅਗਸਤ 2025 ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਹ ਫ਼ੈਸਲਾ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਧਿਆਨ ਦੇਣ ਯੋਗ ਹੈ ਕਿ ਇਸ ਸਮੇਂ ਪੂਰੇ ਪੰਜਾਬ ਵਿੱਚ ਸਥਿਤੀ ਬਹੁਤ ਮਾੜੀ ਹੈ ਅਤੇ ਪਿੰਡਾਂ ਦੇ ਲੋਕ ਹੜ੍ਹ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ।