ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਕੀਤਾ ਫ਼ੈਸਲਾ
ਚੰਡੀਗੜ੍ਹ : ਮਾਨਵੀ ਪਹਿਲਕਦਮੀ ਵਜੋਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੇ ਮੰਤਰੀ ਮੰਡਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ, ਅਤੇ ਇਹੀ ਸਮਾਂ ਹੈ ਜਦੋਂ ਸਾਰੇ ਪੰਜਾਬੀਆਂ ਨੂੰ ਇਕੱਠੇ ਹੋ ਕੇ ਇੱਕ ਦੂਜੇ ਦਾ ਸਮਰਥਨ ਕਰਨਾ ਚਾਹੀਦਾ ਹੈ।ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਹ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਮਿਲ ਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।