ਮੌਸਮ ਵਿਭਾਗ ਨੇ 12, 13, 14 ਤੇ 15 ਸਤੰਬਰ ਨੂੰ ਮੀਂਹ ਪੈਣ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਦੇ ਮੌਸਮ ਬਾਰੇ ਵਿਭਾਗ ਨੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਹਿੱਸਿਆਂ (ਸਰਹੱਦੀ ਖੇਤਰਾਂ) ਵਿੱਚ ਲਗਾਤਾਰ 4 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਅਨੁਸਾਰ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਿਸੇ ਹੋਰ ਹਿੱਸੇ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਤੋਂ 5000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਕਿਉਂਕਿ ਮੌਸਮ ਵਿਭਾਗ ਨੇ 12, 13, 14 ਅਤੇ 15 ਸਤੰਬਰ ਨੂੰ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਸਾਨੂੰ ਅਗਲੇ 3-4 ਦਿਨਾਂ ਲਈ ਦੁਬਾਰਾ ਚੌਕਸ ਰਹਿਣਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।