ਚੰਡੀਗੜ੍ਹ ਸਿੱਖਿਆ ਵਿਭਾਗ ਨੇ ਦੂਜੇ ਸ਼ਨੀਵਾਰ ਦੀ ਛੁੱਟੀ ਕੀਤੀ ਰੱਦ

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸ਼ਹਿਰ ਵਿੱਚ ਚੱਲ ਰਹੇ ਸਰਕਾਰੀ ਸਕੂਲਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਦੀ ਛੁੱਟੀ ਰੱਦ ਕਰ ਦਿੱਤੀ ਹੈ।ਡਾਇਰੈਕਟਰ ਸਕੂਲ ਸਿੱਖਿਆ ਐਚ.ਪੀ.ਐਸ. ਬਰਾੜ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਸਕੂਲਾਂ ਵਿੱਚ ਇੱਕ ਹਫ਼ਤੇ ਦੀ ਛੁੱਟੀ ਸੀ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ, ਇਸ ਲਈ ਬੱਚਿਆਂ ਦੀ ਪੜ੍ਹਾਈ ਪੂਰੀ ਕਰਨ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।