ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐਸ.ਐਫ. ਜਵਾਨਾਂ ‘ਤੇ ਹੋਈ ਗੋਲੀਬਾਰੀ
ਤਰਨਤਾਰਨ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਬਾਰੇ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਲੈ ਰਹੇ ਬੀ.ਐਸ.ਐਫ. ਜਵਾਨਾਂ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਹਾਲਾਂਕਿ ਇਸ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਵਲਟੋਹਾ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ 2 ਲੋਕਾਂ ਨੂੰ ਨਾਮਜ਼ਦ ਕੀਤਾ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਲਟੋਹਾ ਥਾਣੇ ਦੇ ਏ.ਐਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਦੀ ਪਛਾਣ ਬਖਸ਼ੀਸ਼ ਸਿੰਘ ਅਤੇ ਸਾਰਜ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਕਾਲੀਆ ਦੇ ਰਹਿਣ ਵਾਲੇ ਹਨ।