ਪੰਜਾਬ ਦੇ ਮਾਲ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮਜ਼ ਨੂੰ ਨੋਡਲ ਪ੍ਰਤੀਨਿਧਾਂ ਨੂੰ ਸਹਿਯੋਗ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।