ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ ਦੇ ਪੁੱਤਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ ਦੇ ਪੁੱਤਰ ਰਿਚੀ ਕੇ.ਪੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇ.ਪੀ ਦੇ ਪੁੱਤਰ ਰਿਚੀ ਕੇ.ਪੀ ਦੀ ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਬਾਰੇ ਖ਼ਬਰ ਮਿਲੀ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।”ਦੱਸ ਦੇਈਏ ਕਿ ਸਾਬਕਾ ਮੰਤਰੀ ਮਹਿੰਦਰ ਕੇ.ਪੀ ਦੇ ਪੁੱਤਰ ਦੀ ਬੀਤੀ ਰਾਤ ਇੱਕ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ‘ਤੇ ਉਸ ਸਮੇਂ ਵਾਪਰਿਆ ਜਦੋਂ ਤਿੰਨ ਕਾਰਾਂ ਦੀ ਟੱਕਰ ਹੋ ਗਈ। ਇੱਕ ਟੈਕਸੀ ਡਰਾਈਵਰ ਜ਼ਖਮੀ ਹੋ ਗਿਆ ਅਤੇ ਕ੍ਰੇਟਾ ਕਾਰ ਦਾ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।