ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ 15 ਸਤੰਬਰ ਲਈ ਜਾਰੀ ਕੀਤੀ ਗਈ ਭਵਿੱਖਬਾਣੀ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਹਾਲਾਂਕਿ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। 16, 17 ਅਤੇ 18 ਸਤੰਬਰ ਨੂੰ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ ਅਤੇ ਪੰਜਾਬ ਦੇ ਉੱਤਰੀ, ਕੇਂਦਰੀ ਅਤੇ ਕੁਝ ਦੱਖਣੀ ਹਿੱਸਿਆਂ ਵਿੱਚ ਮੀਂਹ ਪਵੇਗਾ।ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।