2303 ਪਿੰਡਾਂ ’ਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮ.ਬੀ.ਬੀ.ਐਸ. ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼ : ਸਿਹਤ ਮੰਤਰੀ

ਚੰਡੀਗੜ੍ਹ : ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮ.ਬੀ.ਬੀ.ਐਸ. ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਐਤਵਾਰ ਤੋਂ 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ‘ਵਿਸ਼ੇਸ਼ ਸਿਹਤ ਮੁਹਿੰਮ’ ਦੀ ਅਗਵਾਈ ਕਰਨਗੇ।