ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅੱਜ ਬੁਲਾਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 3 ਵਜੇ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਬੁਲਾਈ ਹੈ। ਸੂਤਰਾਂ ਅਨੁਸਾਰ, ਮੁੱਖ ਮੰਤਰੀ ਮਾਨ ਇਸ ਪ੍ਰੈਸ ਕਾਨਫਰੰਸ ਵਿੱਚ ਇੱਕ ਮਹੱਤਵਪੂਰਨ ਐਲਾਨ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਐਲਾਨ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਜਾਂ ਕਿਸੇ ਹੋਰ ਵੱਡੇ ਫ਼ੈਸਲੇ ਨਾਲ ਸਬੰਧਤ ਹੋ ਸਕਦਾ ਹੈ।ਕੀ ਹੋ ਸਕਦਾ ਹੈ ਏਜੰਡਾ?ਹਾਲਾਂਕਿ ਪ੍ਰੈਸ ਕਾਨਫਰੰਸ ਦੇ ਏਜੰਡੇ ਦਾ ਅਜੇ ਅਧਿਕਾਰਤ ਤੌਰ ‘ਤੇ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ, ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨਾਲ ਜੁੜੇ ਕੁਝ ਹੋਰ ਵੱਡੇ ਮੁੱਦਿਆਂ ‘ਤੇ ਵੀ ਮਹੱਤਵਪੂਰਨ ਖੁਲਾਸੇ ਕਰ ਸਕਦੇ ਹਨ। ਇਸ ਪ੍ਰੈਸ ਕਾਨਫਰੰਸ ਨੂੰ ਲੈ ਕੇ ਰਾਜਨੀਤਿਕ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਹਨ ਕਿ ਮੁੱਖ ਮੰਤਰੀ ਮਾਨ ਅੱਜ ਕਿਹੜਾ ਨਵਾਂ ਐਲਾਨ ਕਰਨ ਜਾ ਰਹੇ ਹਨ।