ਮਾਨਸਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਲੋਕਾਂ ਦੀ ਮੌਤ
ਮਾਨਸਾ : ਮਾਨਸਾ ਜ਼ਿਲ੍ਹੇ ਵਿੱਚ ਇੱਕ ਸਾਬਕਾ ਸਰਪੰਚ ਅਤੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਬੱਸ ਨੂੰ ਓਵਰਟੇਕ ਕਰ ਰਿਹਾ ਸੀ ਅਤੇ ਉਸਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਸਾਬਕਾ ਸਰਪੰਚ ਦੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (26 ਸਾਲ) ਵਾਸੀ ਪਿੰਡ ਭੂਪਾਲ, ਜ਼ਿਲ੍ਹਾ ਮਾਨਸਾ ਅਤੇ ਸਾਬਕਾ ਸਰਪੰਚ ਬਿੱਕਰ ਸਿੰਘ (75 ਸਾਲ) ਵਾਸੀ ਖਿਆਲਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਨੌਜਵਾਨ ਕੁਲਦੀਪ ਸਿੰਘ ਮੋਟਰਸਾਈਕਲ ‘ਤੇ ਪਿੰਡ ਭੂਪਾਲ ਵਾਪਸ ਆ ਰਿਹਾ ਸੀ। ਇਸ ਦੌਰਾਨ ਪਿੰਡ ਖਿਆਲਾ ਕਲਾਂ ਨੇੜੇ ਉਸਨੇ ਇੱਕ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਸਾਹਮਣੇ ਤੋਂ ਆ ਰਹੇ ਬਿੱਕਰ ਸਿੰਘ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।