‘ਆਪ’ ਪਾਰਟੀ ਨੇ 27 ਵਿਧਾਨ ਸਭਾ ਹਲਕਿਆਂ ਲਈ ਵਿਧਾਨ ਸਭਾ ਹਲਕਾ ਸੰਗਠਨ ਇੰਚਾਰਜਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਵਿਧਾਨ ਸਭਾ ਹਲਕਾ ਸੰਗਠਨ ਇੰਚਾਰਜਾਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ 27 ਵਿਧਾਨ ਸਭਾ ਹਲਕਿਆਂ ਲਈ ਵਿਧਾਨ ਸਭਾ ਹਲਕਾ ਸੰਗਠਨ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਵਪਾਰ ਵਿੰਗ ਦੇ ਵਿਧਾਨ ਸਭਾ ਕੋਆਰਡੀਨੇਟਰ ਦਾ ਵੀ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਵੀ ਦਿੱਤੀ ਹੈ।ਸਨੌਰ ਤੋਂ ਵਿਧਾਨ ਸਭਾ ਹਲਕਾ ਇੰਚਾਰਜ ਦਾ ਐਲਾਨ ਇਸ ਤੋਂ ਇਲਾਵਾ, ਆਮ ਆਦਮੀ ਪਾਰਟੀ ਪੰਜਾਬ ਨੇ ਸਨੌਰ ਵਿਧਾਨ ਸਭਾ ਹਲਕੇ ਲਈ ਇੱਕ ਹਲਕਾ ਇੰਚਾਰਜ ਦਾ ਵੀ ਐਲਾਨ ਕੀਤਾ ਹੈ। ਪਾਰਟੀ ਨੇ ਰਣਜੋਧ ਸਿੰਘ ਹੰਦਾਨਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।