ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਬਰਾਮਦ , ਦੋਸ਼ੀ ਵੀ ਗ੍ਰਿਫ਼ਤਾਰ

ਜਲੰਧਰ : ਜਲੰਧਰ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਪੁਲਿਸ ਨੇ ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਤੋਂ ਬਰਾਮਦ ਕਰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ।ਜਲੰਧਰ ਪੁਲਿਸ ਨੇ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪਰਵਾਸੀ ਵਿਅਕਤੀ ਨੇ ਜਲੰਧਰ ਸਥਿਤ ਇੰਦਰਾ ਕਲੋਨੀ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਲਿਆ ਸੀ। ਜਿਸ ਤੋਂ ਬਾਅਦ ਦੋਸ਼ੀ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਵਿਖੇ ਲੈ ਗਿਆ।ਲੜਕੀ ਦੇ ਪਰਿਵਾਰ ਵਾਲਿਆਂ ਨੇ ਇਸ ਸਬੰਧੀ ਮਾਮਲਾ ਦਰਜ ਕਰਵਾਇਆ । ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਇੱਕ ਟੀਮ ਪਰਿਵਾਰਕ ਮੈਂਬਰਾਂ ਸਮੇਤ ਬਹਿਰਾਇਚ ਭੇਜੀ ਗਈ। ਸਥਾਨਕ ਪੁਲਿਸ ਨਾਲ ਸੰਪਰਕ ਕਰਨ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਲੜਕੀ ਨੂੰ ਬਰਾਮਦ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।