ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ 14 ਦਸੰਬਰ ਨੂੰ ਲੈ ਕੇ ਜਾਰੀ ਕੀਤੇ ਆਦੇਸ਼

ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਸਬੰਧ ਵਿੱਚ ਮੋਗਾ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦੇ 200 ਮੀਟਰ ਦੇ ਅੰਦਰ ਕੁਝ ਮਹੱਤਵਪੂਰਨ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਡੀ.ਸੀ. ਨੇ ਦੱਸਿਆ ਕਿ ਪੋਲਿੰਗ ਬੂਥਾਂ ਦੇ ਆਸ-ਪਾਸ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕਾਂ ਵੱਲੋਂ ਕਿਸੇ ਕਿਸਮ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ।ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨੇੜੇ ਕੋਈ ਰੌਲਾ-ਰੱਪਾ ਜਾਂ ਹੰਗਾਮਾ ਨਹੀਂ ਕੀਤਾ ਜਾਵੇਗਾ। ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਕੋਈ ਵੀ ਫ਼ੋਨ/ਤਾਰ ਰਹਿਤ ਫ਼ੋਨ, ਵਾਇਰਲੈੱਸ ਸੈੱਟ, ਲਾਊਡਸਪੀਕਰ, ਮੈਗਾਫ਼ੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਚੋਣ ਡਿਊਟੀ ‘ਤੇ ਤੈਨਾਤ ਚੋਣ ਨਿਗਰਾਨੀ, ਪ੍ਰਸ਼ਾਸਕੀ ਅਤੇ ਪੁਲਿਸ ਅਧਿਕਾਰੀ, ਚੁਣਾਵ/ਕਾਉਂਟਿੰਗ ਕੰਮ ਨਾਲ ਜੁੜੇ ਸਰਕਾਰੀ ਕਰਮਚਾਰੀ ਅਤੇ ਡਿਊਟੀ ‘ਤੇ ਤੈਨਾਤ ਸੁਰੱਖਿਆ ਕਰਮਚਾਰੀ ‘ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਕੋਈ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਸਿਆਸੀ ਪਾਰਟੀ ਜਾਂ ਚੋਣ ਲੜਨ ਵਾਲਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾਏਗਾ।ਕੋਈ ਵੀ ਵਿਅਕਤੀ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਮੋਗਾ ਜਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੇ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਆਪਣਾ ਨਿੱਜੀ ਵਾਹਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਵਿੱਚ ਨਹੀਂ ਲੈ ਕੇ ਜਾਵੇਗਾ।