ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਆਦੇਸ਼
ਜਲੰਧਰ : ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਗਰੋਂ ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਸਥਿਤੀ ਨੂੰ ਸਪੱਸ਼ਟ ਕੀਤਾ। ਉਨ੍ਹਾਂ ਦੱਸਿਆ ਕਿ ਧਮਕੀ ਭਰੇ ਈਮੇਲ ਦੀ ਜਾਂਚ ਸਾਈਬਰ ਸੈੱਲ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਪ੍ਰੈਸ ਕਾਨਫਰੰਸ ਦੌਰਾਨ, ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਕੈਂਪਸ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸਾਰੇ ਸਕੂਲ ਅਤੇ ਕਾਲਜਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਹੈ, ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ।ਡੀਸੀ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਸਕੂਲ ਬੰਦ ਕਰਨ ਦਾ ਕੋਈ ਪ੍ਰਸ਼ਾਸਕੀ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਸਕੂਲਾਂ ਨੂੰ ਸਿੱਧੇ ਤੌਰ ‘ਤੇ ਧਮਕੀ ਨਹੀਂ ਮਿਲੀ, ਉੱਥੇ ਸਕੂਲ ਪ੍ਰਬੰਧਨ ਨੂੰ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਹੀ ਮੰਗਲਵਾਰ ਨੂੰ ਸਕੂਲ ਖੁੱਲ੍ਹਣ ਜਾਂ ਬੰਦ ਰਹਿਣ ਬਾਰੇ ਆਖ਼ਰੀ ਫੈਸਲਾ ਹਾਲਾਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ। ਸ਼ਾਮ ਤੱਕ ਇਸ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ’ਤੇ ਧਿਆਨ ਨ ਦੇਣ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਕਰੋ। ਪੁਲਿਸ ਅਤੇ ਜ਼ਿਲ੍ਹਾਂ ਪ੍ਰਸ਼ਾਸ਼ਨ ਲਗਾਤਾਰ ਹਾਲਾਤ ਉੱਤੇ ਨਜ਼ਰ ਰੱਖ ਰਹੇ ਹਨ।
SikhDiary