ਭੋਗਪੁਰ ਖੇਤਰ ‘ਚ ਦੁਬਾਰਾ ਪੈਣਗੀਆਂ ਵੋਟਾਂ

ਜਲੰਧਰ: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਭੋਗਪੁਰ ਖੇਤਰ ਦੇ ਇੱਕ ਪੋਲਿੰਗ ਬੂਥ ‘ਤੇ ਤਕਨੀਕੀ ਕਾਰਨਾਂ ਕਰਕੇ ਦੁਬਾਰਾ ਪੋਲਿੰਗ ਕਰਵਾਈ ਜਾਵੇਗੀ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਤਕਨੀਕੀ ਕਾਰਨਾਂ ਕਰਕੇ ਦੇ ਇੱਕ ਪੋਲਿੰਗ ਬੂਥ ‘ਤੇ ਦੁਬਾਰਾ ਪੋਲਿੰਗ ਕਰਵਾਈ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਭੋਗਪੁਰ ਦੇ ਜ਼ੋਨ ਨੰਬਰ 4 ਵਿੱਚ ਸਥਿਤ ਪੋਲਿੰਗ ਸਟੇਸ਼ਨ ਨੰਬਰ 72 ‘ਤੇ 16 ਦਸੰਬਰ ਨੂੰ ਦੁਬਾਰਾ ਪੋਲਿੰਗ ਕਰਵਾਈ ਜਾਵੇਗੀ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। ਇਸ ਸਮੇਂ ਦੌਰਾਨ, ਸਾਰੇ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।ਨਵਦੀਪ ਕੌਰ ਨੇ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ, ਇਸ ਪੋਲਿੰਗ ਸਟੇਸ਼ਨ ‘ਤੇ ਪਾਈਆਂ ਗਈਆਂ ਵੋਟਾਂ ਨੂੰ ਅਵੈਧ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਇਸ ਲਈ, ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁਬਾਰਾ ਪੋਲਿੰਗ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਮੁੜ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕਰੇਗਾ।