ਫਾਜ਼ਿਲਕਾ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਨੂੰ ਸਕੂਲ ਦੇ ਸਮੇਂ ’ਚ ਬਦਲਾਅ ਕਰਨ ਦੀ ਕੀਤੀ ਮੰਗ

ਫਾਜ਼ਿਲਕਾ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਕਰਮਚਾਰੀ ਏਕਤਾ ਸੰਘਰਸ਼ ਕਮੇਟੀ ਦੇ ਆਗੂਆਂ ਦੁਪਿੰਦਰ ਢਿੱਲੋਂ, ਕੁਲਦੀਪ ਸਿੰਘ ਸੱਭਰਵਾਲ, ਬਲਵਿੰਦਰ ਸਿੰਘ, ਜਗਨੰਦਨ ਸਿੰਘ, ਪਰਮਜੀਤ ਸਿੰਘ ਸੋਰੇਵਾਲਾ, ਇਨਕਲਾਬ ਸਿੰਘ ਗਿੱਲ, ਸੁਰਿੰਦਰ ਕੰਬੋਜ, ਗੁਰਮੀਤ ਸਿੰਘ ਢਾਬਾ ਅਤੇ ਹਰਜਿੰਦਰ ਸਿੰਘ ਧਾਲੀਵਾਲ ਨੇ ਸੰਘਣੀ ਧੁੰਦ ਅਤੇ ਮੌਸਮ ਵਿੱਚ ਅਚਾਨਕ ਤਬਦੀਲੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਸਮੇਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕ ਪੂਰੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾ ਦੇ ਰਹੇ ਹਨ, ਅਤੇ ਫਾਜ਼ਿਲਕਾ ਦੇ ਬਹੁਤ ਸਾਰੇ ਅਧਿਆਪਕ ਨੇੜਲੇ ਹੋਰ ਜ਼ਿਲ੍ਹਿਆਂ ਵਿੱਚ ਵੀ ਸੇਵਾ ਦੇ ਰਹੇ ਹਨ ਅਤੇ ਰੋਜ਼ਾਨਾ ਆਉਣ-ਜਾਣ ਕਰਦੇ ਹਨ। ਇਸ ਲਈ, ਪਿਛਲੇ ਕੁਝ ਸਾਲਾਂ ਵਿੱਚ ਵਾਪਰੀਆਂ ਭਿਆਨਕ ਦੁਰਘਟਨਾਵਾਂ ਨੇ ਸਾਡੇ ਸਾਥੀ ਅਧਿਆਪਕਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਮੌਸਮ ਵਿੱਚ ਅਚਾਨਕ ਤਬਦੀਲੀ ਅਤੇ ਸੰਘਣੀ ਧੁੰਦ ਕਾਰਨ, ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਨੁਕਸਾਨ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਅਤੇ ਠੰਢ ਕਾਰਨ ਬੱਚਿਆਂ ਨੂੰ ਸਕੂਲ ਪਹੁੰਚਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਕਰਮਚਾਰੀ ਏਕਤਾ ਸੰਘਰਸ਼ ਕਮੇਟੀ, ਫਾਜ਼ਿਲਕਾ ਦੇ ਆਗੂਆਂ ਨੇ ਕਿਹਾ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਅਮਨਦੀਪ ਸਿੰਘ, ਧਰਮਿੰਦਰ ਗੁਪਤਾ, ਸੁਖਵਿੰਦਰ ਸਿੰਘ ਸਿੱਧੂ, ਅਸ਼ੋਕ ਸਰਾਰੀ, ਸੁਨੀਲ ਗਾਂਧੀ, ਅਮਨ ਬਰਾੜ, ਸਤਿੰਦਰ ਸਚਦੇਵਾ, ਦਲੀਪ ਸਿੰਘ ਸੈਣੀ, ਨਿਸ਼ਾਂਤ ਅਗਰਵਾਲ, ਸੁਖਵਿੰਦਰ ਗਾਂਧੀ ਅਤੇ ਹੋਰ ਆਗੂ ਮੌਜੂਦ ਸਨ।