ਕਿਸਾਨ ਮਜ਼ਦੂਰ ਮੋਰਚਾ ਨੇ 18-19 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਡੀ.ਸੀ ਦਫ਼ਤਰਾਂ ਦੇ ਬਾਹਰ ਧਰਨਾ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ: ਕਿਸਾਨ ਮਜ਼ਦੂਰ ਮੋਰਚਾ (ਭਾਰਤ) ਨੇ 18-19 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਡੀ.ਸੀ ਦਫ਼ਤਰਾਂ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ, ਕੇ.ਐਮ.ਐਮ. ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰੀ ਦਾ ਡਰ ਹੋਣ ਲੱਗ ਪਿਆ ਹੈ।ਕੇ.ਐਮ.ਐਮ. ਦੇ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਪੁਲਿਸ ਉਨ੍ਹਾਂ ਦੇ ਕਿਸੇ ਵੀ ਕਿਸਾਨ ਆਗੂਆਂ ਜਾਂ ਵਰਕਰਾਂ ਨੂੰ ਬਿਨਾਂ ਕਾਰਨ ਹਿਰਾਸਤ ਵਿੱਚ ਲੈਣ ਜਾਂ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਮੋਰਚਾ ਇਸਦਾ ਸਖ਼ਤ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਇਹ ਨਹੀਂ ਭੁੱਲਿਆ ਕਿ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਨੂੰ ਕੁਚਲਣ ਲਈ ਪੁਲਿਸ ਬਲ ਦੀ ਵਰਤੋਂ ਕਿਵੇਂ ਕੀਤੀ ਸੀ ਅਤੇ ਜੇਕਰ ਇਸ ਵਾਰ ਕਿਸਾਨ ਆਗੂਆਂ ਵਿਰੁੱਧ ਕੋਈ ਜ਼ਬਰਦਸਤੀ ਵਰਤੀ ਜਾਂਦੀ ਹੈ, ਤਾਂ ਸਰਕਾਰ ਨੂੰ ਸਖ਼ਤ ਵਿਰੋਧ ਪ੍ਰਦਰਸ਼ਨਾਂ ਦੇ ਰੂਪ ਵਿੱਚ ਨਤੀਜੇ ਭੁਗਤਣੇ ਪੈਣਗੇ।
SikhDiary