ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ , ਮੋਗਾ ‘ਚ ‘ਆਪ’ ਨੂੰ ਲੱਗਾ ਝਟਕਾ

ਪੰਜਾਬ: ਪੰਜਾਬ ਵਿੱਚ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਅੱਜ , ਬੁੱਧਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਇਸ ਦੌਰਾਨ 12,814 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿੱਚ 154 ਗਿਣਤੀ ਕੇਂਦਰ ਸਥਾਪਤ ਕੀਤੇ ਹਨ। ਸਖ਼ਤ ਸੁਰੱਖਿਆ ਦੇ ਵਿਚਕਾਰ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗਿਣਤੀ ਦੇ ਹਰੇਕ ਦੌਰ ਤੋਂ ਬਾਅਦ ਨਤੀਜੇ ਜਨਤਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਲਾਈਵ ਅੱਪਡੇਟਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਭੂੰਬਲੀ ਬਲਾਕ ਕਮੇਟੀ ਸੀਟ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਜਿੰਦਰ ਕੌਰ ਨੇ ਜਿੱਤੀ।ਮੋਗਾ ਬਲਾਕ ਕਮੇਟੀ ਦੇ ਜ਼ੋਨ ਨੰਬਰ 2 ਵਿੱਚ ਅਕਾਲੀ ਉਮੀਦਵਾਰ ਗੁਰਦਰਸ਼ਨ ਸਿੰਘ ਢਿੱਲੋਂ ਨੇ ਜਿੱਤ ਪ੍ਰਾਪਤ ਕੀਤੀ। ਦੌਲਤਪੁਰਾ ਹਲਕੇ ਤੋਂ ਚੋਣ ਲੜਦੇ ਹੋਏ, ਗੁਰਦਰਸ਼ਨ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਗਰੇਜ਼ ਸਿੰਘ ਸਮਰਾ ਨੂੰ 9 ਵੋਟਾਂ ਦੇ ਥੋੜ੍ਹੇ ਫਰਕ ਨਾਲ ਹਰਾਇਆ।ਗੁਰਦਾਸਪੁਰ ਹਲਕੇ ਦੀ ਬਲਾਕ ਕਮੇਟੀ ਦੇ ਕੁੱਲ 21 ਮੈਂਬਰ ਹਨ, ਜਿਨ੍ਹਾਂ ਵਿੱਚੋਂ 15 ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਜੋ ਬਿਨਾਂ ਮੁਕਾਬਲਾ ਜਿੱਤੇ ਸਨ। 6 ਮੈਂਬਰਾਂ ਦੇ ਨਤੀਜੇ ਹਾਲੇੇ ਵੀ ਬਾਕੀ ਹਨ।ਪਟਿਆਲਾ ਵਿੱਚ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਹਫੜਾ-ਦਫੜੀ ਮਚ ਗਈ, ਭਾਜਪਾ ਵਰਕਰਾਂ ਦੀ ਪੁਲਿਸ ਨਾਲ ਹੋਈ ਝੜਪ ।ਬਲਾਕ ਕਮੇਟੀ ਦੇ ਪਹਿਲੇ ਨਤੀਜੇ ਐਲਾਨੇ ਗਏ ਹਨ, ਜਿਸ ਵਿੱਚ ਰੋਪੜ ਜ਼ੋਨ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਜੇਤੂ ਰਹੀ।ਅੰਮ੍ਰਿਤਸਰ ਦੇ ਮਜੀਠਾ ਵਿੱਚ ਗਿਣਤੀ ਕੇਂਦਰ ਦੇ ਸਟਰਾਂਗ ਰੂਮ ਨੂੰ ਤਾਲਾ ਲੱਗਿਆ ਹੋਇਆ ਹੈ।ਲੁਧਿਆਣਾ ਦੇ ਮੁੱਲਾਪੁਰ ਦਾਖਾ ਵਿੱਚ ਗਿਣਤੀ ਕੇਂਦਰ ਵਿੱਚ ਬੈਠਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।ਇਹ ਧਿਆਨ ਦੇਣ ਯੋਗ ਹੈ ਕਿ ਇਨ੍ਹਾਂ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਗਿਣਤੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 10,500 ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਚੋਣਾਂ ਵਿੱਚ ਜੋ ਵੀ ਪਾਰਟੀ ਜਿੱਤੇਗੀ, ਉਹ ਪੇਂਡੂ ਖੇਤਰਾਂ ਵਿੱਚ ਆਪਣੀ ਪਕੜ ਮਜ਼ਬੂਤ ​​ਕਰੇਗੀ ਅਤੇ ਇਨ੍ਹਾਂ ਚੋਣਾਂ ਦੇ ਨਤੀਜਿਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਵੀ ਦੇਖਿਆ ਜਾਵੇਗਾ।