ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ ਜਾਰੀ
ਚੰਡੀਗੜ੍ਹ: ਭਲਕੇ , 20 ਦਸੰਬਰ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸਦੇ ਚਲਦਿਆਂ ਪੰਜਾਬ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਅਨੁਸਾਰ ਜਲੰਧਰ ਵਿਚ 20 ਤੋਂ 22 ਦਸੰਬਰ ਦੇ ਵਿਚਕਾਰ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ, ਗੁਰੂ ਕੀ ਨਗਰੀ ਵਿੱਚ ਸੰਘਣੀ ਧੁੰਦ ਦੇ ਨਾਲ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ ।ਇਸ ਦੌਰਾਨ, ਪੰਜਾਬ ਦੇ ਕਈ ਜ਼ਿਿਲ੍ਹਆਂ ਵਿੱਚ 19 ਅਤੇ 20 ਦਸੰਬਰ ਨੂੰ ਕੁਝ ਥਾਂਵਾ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਕਾਰਨ, ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਮੌਸਮ ਹੋਰ ਠੰਡਾ ਹੋਣ ਦੀ ਉਮੀਦ ਹੈ। ਸਵੇਰ ਅਤੇ ਰਾਤ ਦੇ ਸਮੇਂ ਧੁੰਦ ਵੀ ਬਣੀ ਰਹੇਗੀ ਜਿਸ ਨਾਲ ਦ੍ਰਿਸ਼ਟੀ ਘੱਟ ਜਾਵੇਗੀ। 19 ਦਸੰਬਰ ਨੂੰ ਵੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਰਹਿਣ ਦੀ ਉਮੀਦ ਹੈ। ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ “ਔਰੇਂਜ ਚੇਤਾਵਨੀ” ਜਾਰੀ ਕੀਤੀ ਗਈ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ “ਯੈਲੋ ਚੇਤਾਵਨੀ” ਐਲਾਨੀ ਗਈ ਹੈ।20 ਦਸੰਬਰ ਤੋਂ ਮੌਸਮ ਵਿੱਚ ਹੌਲੀ-ਹੌਲੀ ਸੁਧਾਰ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਦਿਨ ਸੂਬੇ ਦੇ ਵੱਡੇ ਹਿੱਸਿਆਂ ਲਈ ਕੋਈ ਵੱਡੀ ਚੇਤਾਵਨੀ ਨਹੀਂ ਹੋਵੇਗੀ, ਹਾਲਾਂਕਿ ਦੱਖਣ-ਪੂਰਬੀ ਜ਼ਿਲ੍ਹਿਆਂ ਵਿੱਚ ਖਿੰਡੀ-ਪੁੰਡੀ ਧੁੰਦ ਬਣੀ ਰਹਿ ਸਕਦੀ ਹੈ। 21 ਅਤੇ 22 ਦਸੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਵਿੱਚ ਸੂਬੇ ਦੇ ਵੱਡੇ ਹਿੱਸਿਆਂ ਲਈ ਕੋਈ ਚੇਤਾਵਨੀ ਨਹੀਂ ਹੋਵੇਗੀ ਅਤੇ ਧੁੰਦ ਦੀ ਤੀਬਰਤਾ ਘੱਟਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਧੁੰਦ ਵਾਲੇ ਦਿਨਾਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਯਾਤਰਾ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਗੱਡੀ ਚਲਾਉਂਦੇ ਸਮੇਂ ਹੈੱਡਲਾਈਟਾਂ ਅਤੇ ਧੁੰਦ ਦੀਆਂ ਲਾਈਟਾਂ ਦੀ ਵਰਤੋਂ ਕਰੋ ਅਤੇ ਬੇਲੋੜੀ ਯਾਤਰਾ ਤੋਂ ਬਚੋ।
SikhDiary