ਪੰਜਾਬ ‘ਚ 2 ਪੀ.ਪੀ.ਐਸ. ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ‘ਤੇ ਫੇਰ ਬਦਲ ਕਰਦੇ ਹੋਏ 2 ਪੀ.ਪੀ.ਐਸ. ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਨਿਯੁਕਤੀਆਂ ਮਿਲ ਗਈਆਂ ਹਨ।ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪੀ.ਪੀ.ਐਸ. ਅਧਿਕਾਰੀ ਜਗਤ ਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਸੰਯੁਕਤ ਡਾਇਰੈਕਟਰ, ਆਈ.ਵੀ ਐਂਡ ਐਸ.ਯੂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤਾਇਨਾਤੀ ਦੇ ਲਈ ਉਪਲਬਧ ਵਰਿੰਦਰ ਸਿੰਘ ਬਰਾੜ ਨੂੰ ਏ.ਆਈ.ਜੀ., ਈ.ਓ.ਡਬਲਯੂ.-2 ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।
SikhDiary