ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ , ਦੋ ਦੀ ਮੌਤ

ਮਾਨਸਾ: ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਮੁੰਡਿਆਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਬੋਹਾ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਮੁੰਡਿਆਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਪ੍ਰਿੰਸ (18), ਪੁੱਤਰ ਅਰੁਣ ਕੁਮਾਰ ਅਤੇ ਦਲਜੀਤ ਸਿੰਘ (16), ਉਰਫ਼ ਜਸ਼ਨ, ਪੁੱਤਰ ਕਰਮਜੀਤ ਦੇ ਤੌਰ ‘ਤੇ ਹੋਈ ਹੈ। ਦੋਵੇਂ ਮੁੰਡੇ ਬੁਢਲਾਡਾ ਤੋਂ ਬੋਹਾ ਆਪਣੇ ਘਰ ਜਾ ਰਹੇ ਸਨ ਜਦੋਂ ਭਾਰੀ ਧੁੰਦ ਕਾਰਨ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ । ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੰਡੇ ਆਪਣੇ ਲਈ ਨਵੇਂ ਕੱਪੜੇ ਖਰੀਦ ਕੇ ਲੈ ਕੇ ਆ ਰਹੇ ਸਨ ਜਦੋਂ ਰਸਤੇ ਵਿੱਚ ਹਾਦਸਾ ਵਾਪਰਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਣਪਛਾਤੇ ਵਾਹਨ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।