ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਸੰਘਣੀ ਧੁੰਦ ਤੇ ਕੋਲਡ ਡੇ ਸਬੰਧੀ ਚੇਤਾਵਨੀ ਕੀਤੀ ਜਾਰੀ

ਪੰਜਾਬ: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਲਗਾਤਾਰ ਜਾਰੀ ਹੈ । ਧੁੰਦ ਦਾ ਸਭ ਤੋਂ ਵੱਧ ਪ੍ਰਭਾਵ ਸੜਕੀ ਆਵਾਜਾਈ ‘ਤੇ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਬੀਤਾ ਦਿਨ , 21 ਦਸੰਬਰ ਨੂੰ ਸੂਬੇ ਵਿੱਚ ‘ਠੰਡੇ ਦਿਨ’ ਵਜੋਂ ਦਰਜ ਕੀਤਾ ਗਿਆ ।ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਸੰਘਣੀ ਧੁੰਦ ਅਤੇ ਕੋਲਡ ਡੇ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ, 23 ਤੋਂ 27 ਦਸੰਬਰ ਦੇ ਵਿਚਕਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 22 ਦਸੰਬਰ (ਅੱਜ) ਨੂੰ ਸੂਬੇ ਦੇ ਕਈ ਇਲਾਕਿਆਂ ਲਈ ਹਲਕੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਧੁੰਦ ਦੌਰਾਨ ਗੱਡੀ ਚਲਾਉਂਦੇ ਸਮੇਂ ਧੁੰਦ ਦੀਆਂ ਲਾਈਟਾਂ ਦੀ ਵਰਤੋਂ ਕਰਨ ਅਤੇ ਠੰਢ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।ਪੰਜਾਬ ਦਾ ਤਾਪਮਾਨ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਵਧਿਆ, ਪਰ ਇਹ ਫਿਰ ਵੀ ਆਮ ਨਾਲੋਂ 2.1 ਡਿਗਰੀ ਘੱਟ ਰਿਹਾ। ਸਮਰਾਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਗੁਰਦਾਸਪੁਰ ਸਭ ਤੋਂ ਠੰਡਾ 6.8 ਡਿਗਰੀ ਸੈਲਸੀਅਸ ਰਿਹਾ।