ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਜੀ ਨੇ ਦੁਨੀਆ ਨੂੰ ਕਿਹਾ ਅਲਵਿਦਾ

ਪੰਜਾਬ : ਪੰਜਾਬੀ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ । ਮਿਲੀ ਜਾਣਕਾਰੀ ਅਨੁਸਾਰ , ਮਾਸਟਰ ਸਲੀਮ ਦੇ ਪਿਤਾ, ਉਸਤਾਦ ਪੂਰਨ ਸ਼ਾਹ ਕੋਟੀ ਦਾ ਅੱਜ ਦੇਹਾਂਤ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਸਲੀਮ ਦੇ ਪਿਤਾ, ਪੂਰਨ ਸ਼ਾਹ ਕੋਟੀ, ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ। ਇਲਾਜ ਦੌਰਾਨ 72 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਘਟਨਾ ਨਾਲ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਪੂਰੀ ਪੰਜਾਬੀ ਇੰਡਸਟਰੀ ਵਿੱਚ ਸੋਗ ਲਹਿਰ ਹੈ।