ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ’ਚ ਤਿੰਨ ਦਿਨਾਂ ‘ਚ 31 ਭੀਖ ਮੰਗਦੇ ਬੱਚਿਆਂ ਦਾ ਰੈਸਕਿਓ : ਡਾ. ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਵੱਡੀ ਸਫ਼ਲਤਾ ਹੈ।
SikhDiary