ਪਟਿਆਲਾ ਦੇ ਕਈ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ , ਮਚਿਆ ਹੜਕੰਪ

ਪਟਿਆਲਾ : ਪਟਿਆਲਾ ਦੇ ਕਈ ਸਕੂਲ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ । ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਇਸ ਤੋਂ ਬਾਅਦ, ਪੁਲਿਸ ਨੇ ਤੁਰੰਤ ਜਨਤਕ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਅਤੇ ਸਾਵਧਾਨੀ ਵਜੋਂ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਫਿਲਹਾਲ ਇਹ ਈ-ਮੇਲ ਕਿਥੋਂ ਭੇਜੀ ਗਈ ਅਤੇ ਧਮਕੀ ਕਿਸਨੇ ਦਿੱਤੀ , ਇਸ ਦੀ ਜਾਂਚ ਕੀਤੀ ਜਾ ਰਹੀ ਹੈ । ਧਮਕੀ ਦੇ ਬਾਅਦ ਸਕੂਲਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਸੂਤਰਾਂ ਅਨੁਸਾਰ, ਈ-ਮੇਲ ਵਿੱਚ ਦੁਪਹਿਰ 1 ਵਜੇ ਤੋਂ ਰਾਤ 9 ਵਜੇ ਤੱਕ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਹਾਲਾਂਕਿ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਧਿਆਨ ਦੇਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਅਤੇ ਜਲੰਧਰ ਦੇ ਕਈ ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਸਕੂਲ ਵਿੱਚ ਅਚਾਨਕ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ।