ਮੋਗਾ ਸ਼ਹਿਰ  ’ਚ ਕੋਟ ਈ.ਸੇ. ਖਾਨ ਰੋਡ ‘ਤੇ ਸਥਿਤ ਬੋਰਨ ਕਿੰਗ ਪੈਲੇਸ ’ਚ ਲੱਗੀ ਭਿਆਨਕ ਅੱਗ

ਮੋਗਾ : ਸ਼ਹਿਰ ਦੇ ਕਸਬੇ ਧਰਮਕੋਟ ਵਿੱਚ ਕੋਟ ਈਸੇ ਖਾਨ ਰੋਡ ‘ਤੇ ਸਥਿਤ ਬੋਰਨ ਕਿੰਗ ਪੈਲੇਸ ਵਿੱਚ ਅੱਗ ਲੱਗਣ ਦਾ ਮਾਮਲਾ ਸਹਮਣੇ ਆਇਆ ਹੈ। ਉਸ ਦੌਰਾਨ ਉੱਥੇ ਬਣਾਇਆ ਡੈਕੋਰੇਸ਼ਨ ਦਾ ਸਮਾਨ ਜਲ ਕੇ ਰਾਖ਼ ਹੋ ਗਿਆ। ਮੌਕੇ ‘ਤੇ ਘਬਰਾਹਟ ਦਾ ਮਾਹੌਲ ਬਣ ਗਿਆ। ਲੋਕਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਕਰਮਚਾਰੀਆਂ ਨੇ ਸਖ਼ਤ ਮਿਹਨਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ। ਘਟਨਾ ਦੇ ਬਾਅਦ ਪੁਲਿਸ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਦੇ ਅਨੁਸਾਰ, ਬੋਰਨ ਕਿੰਗ ਪੈਲੇਸ ਦੇ ਬਾਹਰ ਗੇਟ ਦੇ ਨੇੜੇ ਤਾਰਾਂ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਤੇ ਸਾਰੀ ਡੈਕੋਰੇਸ਼ਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਨਾਲ ਡੈਕੋਰੇਸ਼ਨ ਦਾ ਬਹੁਤ ਨੁਕਸਾਨ ਹੋਇਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।ਫਾਇਰ ਬ੍ਰਿਗੇਡ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਚੰਗੀ ਗੱਲ ਇਹ ਸੀ ਕਿ ਉਸ ਦਿਨ ਪੈਲੇਸ ਵਿੱਚ ਕੋਈ ਪ੍ਰੋਗਰਾਮ ਨਹੀਂ ਸੀ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਅੱਗ ਨੂੰ ਸਮੇਂ ਸਿਰ ਕਾਬੂ ਕਰ ਲਿਆ ਗਿਆ ਅਤੇ ਇਸਨੂੰ ਹੋਰ ਫੈਲਣ ਤੋਂ ਰੋਕਿਆ ਗਿਆ।