ਸੂਬੇ ਭਰ ਦੇ ਪਿੰਡਾਂ ‘ਚ ਭਲਕੇ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ: ਪੇਂਡੂ ਅਤੇ ਖੇਤੀਬਾੜੀ ਮਜ਼ਦੂਰ ਸੰਗਠਨਾਂ ਦੇ ਸੰਯੁਕਤ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਖਤਮ ਕਰਨ ਨੂੰ ਜਾਇਜ਼ ਠਹਿਰਾਉਣ ਦੇ ਫ਼ੈੈਸਲੇ ਦਾ ਭਲਕੇ 26 ਦਸੰਬਰ ਨੂੰ ਗ੍ਰਾਮ ਸਭਾਵਾਂ ਰਾਹੀਂ ਮਤਾ ਪਾਸ ਕਰਕੇ ਸਖ਼ਤ ਵਿਰੋਧ ਕੀਤਾ ਹੈ। ਸੰਗਠਨਾਂ ਨੇ ਇਸ ਨੂੰ ਮਜ਼ਦੂਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਲਾ ਕਦਮ ਦੱਸਿਆ ਹੈ।ਸੰਯੁਕਤ ਮਜ਼ਦੂਰ ਮੋਰਚੇ ਨੇ ਐਲਾਨ ਕੀਤਾ ਹੈ ਕਿ ਭਲਕੇ 26 ਦਸੰਬਰ ਨੂੰ ਸੂਬੇ ਭਰ ਦੇ ਪਿੰਡਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ। ਸੰਗਠਨਾਂ ਨੇ ਇਹ ਵੀ ਐਲਾਨ ਕੀਤਾ ਕਿ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ 6 ਅਤੇ 7 ਜਨਵਰੀ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਸਾਹਮਣੇ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।