ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ 

ਫਤਿਹਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਅੱਜ ਦੂਜੇ ਦਿਨ ਜਾਰੀ ਹੈ। ਇਸ ਮੌਕੇ ‘ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿੱਚ ਵਿਰਾਸਤ ਨੂੰ ਸੰਭਾਲ ਕੇ ਰੱਖਣ ਦੇ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੱਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਲਿਬੜਾ ਵੀ ਮੌਜੂਦ ਸਨ। ਜ਼ਿਲ੍ਹਾ ਆਮ ਆਦਮੀ ਪਾਰਟੀ ਇਕਾਈ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ।